ਪੰਜਾਬ ਸਰਕਾਰ ਨੇ ਲੋਕਾਂ ਲਈ ਸਥਾਪਿਤ ਕੀਤਾ ਕੰਟਰੋਲ ਰੂਮ, ਫੋਨ ਨੰਬਰ ਕੀਤੇ ਜਾਰੀ

ਚੰਡੀਗੜ੍ਹ ,9 ਮਈ - ਦੇਸ਼ ਵਿਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।