ਦੇਸ਼ ਦੀ ਰੱਖਿਆ ’ਚ ਨਹੀਂ ਛੱਡੀ ਜਾਵੇਗੀ ਕੋਈ ਕਸਰ- ਭਾਰਤੀ ਫ਼ੌਜ

ਨਵੀਂ ਦਿੱਲੀ, 9 ਮਈ- ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 8-9 ਮਈ ਦੀ ਰਾਤ ਨੂੰ, ਪਾਕਿਸਤਾਨ ਨੇ ਪੱਛਮੀ ਸਰਹੱਦ ਅਤੇ ਜੰਮੂ-ਕਸ਼ਮੀਰ ’ਤੇ ਡਰੋਨਾਂ ਨਾਲ ਹਮਲਾ ਕੀਤਾ। ਭਾਰਤੀ ਫੌਜ ਨੇ ਸਾਰੇ ਡਰੋਨਾਂ ਨੂੰ ਡੇਗ ਦਿੱਤਾ ਅਤੇ ਹਰ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਫੌਜ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਦੇਸ਼ ਦੀ ਰੱਖਿਆ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।