JALANDHAR WEATHER

ਸ਼੍ਰੋਮਣੀ ਕਮੇਟੀ ਅਧਿਕਾਰੀ ਪੁਣਛ ਹਮਲੇ ਵਿਚ ਜ਼ਖਮੀ ਹੋਏ ਸਿੱਖਾਂ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ

ਅੰਮ੍ਰਿਤਸਰ, 9 ਮਈ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਜੰਮੂ ਨੇੜੇ ਪੁਣਛ ਵਿਖੇ ਪਾਕਿਸਤਾਨ ਵਲੋਂ ਕੀਤੇ ਹਮਲੇ ਦੌਰਾਨ ਜ਼ਖਮੀ ਹੋਏ ਸਿੱਖਾਂ, ਜਿਨ੍ਹਾਂ ਦਾ ਸਥਾਨਕ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ, ਦਾ ਹਾਲ ਚਾਲ ਪੁੱਛਣ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਵੀ ਸਨ। ਹਸਪਤਾਲ ਦੇ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਜ਼ੇਰੇ ਇਲਾਜ ਸਿੱਖ ਨੌਜਵਾਨਾਂ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਕਮੇਟੀ ਵਲੋਂ ਇਲਾਜ ਅਧੀਨ ਸਿੱਖਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ