JALANDHAR WEATHER

ਪੰਚਕੂਲਾ ’ਚ ਅਲਰਟ ਜਾਰੀ, ਲੋਕਾਂ ਨੂੰ ਘਰਾਂ ’ਚ ਰਹਿਣ ਦੀ ਅਪੀਲ

ਪੰਚਕੂਲਾ, 9 ਮਈ (ਉਮਾ ਕਪਿਲ)- ਡਿਪਟੀ ਕਮਿਸ਼ਨਰ ਪੰਚਕੁਲਾ ਮੋਨਿਕਾ ਗੁਪਤਾ ਨੇ ਅੱਜ ਲਈ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੇ ਕੱਲ੍ਹ ਜ਼ਿਲ੍ਹੇ ਦੇ ਸਾਰੇ ਸਿੱਖਿਆ ਸੰਸਥਾਨ ਬੰਦ ਰਹਿਣਗੇ। ਉਨ੍ਹਾਂ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ ਰਹਿ ਕੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਹੁਤ ਜਿਆਦਾ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਪੰਚਕੂਲਾ ਜ਼ਿਲ੍ਹਾ ਪੂਰੀ ਤਰ੍ਹਾਂ ਸੁਰੱਖਿਤ ਹੈ। ਪਰ ਸਾਵਧਾਨੀ ਰੱਖਣਾ ਸਾਡੀ ਜ਼ਿੰਮੇਵਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ