ਅੰਮ੍ਰਿਤਸਰ ਤੇ ਅਜਨਾਲਾ ਅਦਾਲਤਾਂ ਵਿਚ ਆਮ ਲੋਕਾਂ ਦੇ ਆਉਣ ’ਤੇ ਲਗਾਈ ਰੋਕ

ਅਜਨਾਲਾ, (ਅੰਮ੍ਰਿਤਸਰ), 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੇ ਅਜੀਤ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਹੈੱਡਕੁਆਰਟਰ ਅਤੇ ਅਜਨਾਲਾ ਸਬ-ਡਵੀਜ਼ਨਲ ਅਦਾਲਤਾਂ ਵਿਚ ਅਸਥਾਈ ਤੌਰ ’ਤੇ ਆਮ ਲੋਕਾਂ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ, ਜੋ 14 ਮਈ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਜ਼ਰੂਰੀ ਕੇਸਾਂ ਦੀ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਕੀਤੀ ਜਾਵੇਗੀ ਤੇ ਸਟਾਫ਼ ਦੀ ਗਿਣਤੀ ਘੱਟ ਕਰ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਕੱਲ੍ਹ 10 ਮਈ ਨੂੰ ਲੱਗਣ ਵਾਲੀ ਲੋਕ ਅਦਾਲਤ ਵੀ ਰੱਦ ਕਰ ਦਿੱਤੀ ਗਈ ਹੈ।