JALANDHAR WEATHER

ਅਫ਼ਵਾਹਾਂ ਤੋਂ ਸੁਚੇਤ ਰਹਿਣ ਲੋਕ, ਸਰਹੱਦੀ ਇਲਾਕਾ ਖਾਲੀ ਕਰਵਾਉਣ ਲਈ ਕੋਈ ਹੁਕਮ ਜਾਰੀ ਨਹੀਂ ਕੀਤੇ—ਡੀ.ਸੀ.

 ਤਰਨਤਾਰਨ, 9 ਮਈ (ਹਰਿੰਦਰ ਸਿੰਘ) — ਜ਼ਿਲ੍ਹਾ ਤਰਨਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸੰਬੰਧੀ ਇਕ ਫੇਕ ਲਿਸਟ ਵਾਇਰਲ ਹੋ ਰਹੀ ਹੈ। ਇਸ ਸੰਬੰਧ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੱਸਿਆ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਤਰ੍ਹਾਂ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਸੰਬੰਧੀ ਅਧਿਕਾਰਤ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੀਡੀਆ ਰਾਹੀਂ ਅਗਾਂਊਂ ਜਾਰੀ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ