10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਮੌਜਦਾ ਹਾਲਾਤ ਦੇ ਮੱਦੇਨਜ਼ਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਗਰਗ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਦੀ ਨਵੀਂ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।