ਸ਼ਨੀਵਾਰ ਤੇ ਐਤਵਾਰ ਨੂੰ ਵੀ ਸਰਕਾਰੀ ਦਫਤਰ ਖੁੱਲ੍ਹੇ ਰਹਿਣਗੇ

ਲੁਧਿਆਣਾ 9 ਮਈ (ਪਰਮਿੰਦਰ ਸਿੰਘ ਆਹੂਜਾ)-ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਦਫਤਰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਅੱਜ ਇਸ ਸਬੰਧੀ ਬਕਾਇਦਾ ਤੌਰ ਤੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਛੁੱਟੀ ਦੇ ਇਹਨਾਂ ਦਿਨਾਂ ਦੌਰਾਨ ਦਫਤਰਾਂ ਵਿੱਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਬਾਰੇ ਕਿਹਾ ਗਿਆ ਹੈ