ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਭਲਕੇ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਿਟੀ ਜੇ ਸਕੱਤਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 10 ਮਈ, ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਮੌਜੂਦਾ ਹਾਲਾਤਾਂ ਦੇ ਮੱਦੇ ਨਜ਼ਰ ਕੀਤਾ ਗਿਆ ਹੈ।