ਜ਼ਿਲ੍ਹਾ ਸੰਗਰੂਰ 'ਚ 10 ਤੇ 11 ਮਈ ਨੂੰ ਦਫ਼ਤਰ ਖੁੱਲ੍ਹੇ ਰਹਿਣਗੇ
ਸੰਗਰੂਰ, 9 ਮਈ (ਧੀਰਜ ਪਸ਼ੋਰੀਆ)-ਸ਼੍ਰੀ ਟੀ ਬੇਨਿਥ, ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਦੇ ਸਮੂਹ ਵਿਭਾਗਾਂ ਅਤੇ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਫੀਲਡ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਿਤੀ 10 ਮਈ, 2025 ਦਿਨ ਸ਼ਨੀਵਾਰ ਅਤੇ ਮਿਤੀ 11 ਮਈ, 2025 ਦਿਨ ਐਤਵਾਰ ਨੂੰ ਸਰਕਾਰੀ ਦਫਤਰ ਖੁੱਲ੍ਹੇ ਰੱਖੇ ਜਾਣ। ਉਨ ਕਿਹਾ ਕਿ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।