ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ 'ਤੇ ਮਾਣ ਹੈ - ਭਾਜਪਾ ਨੇਤਾ ਸ਼ਗੁਨ

ਕਿਸ਼ਤਵਾੜ, ਜੰਮੂ-ਕਸ਼ਮੀਰ ,9 ਮਈ - ਭਾਰਤ-ਪਾਕਿਸਤਾਨ ਤਣਾਅ 'ਤੇ, ਭਾਜਪਾ ਨੇਤਾ ਸ਼ਗੁਨ ਪਰਿਹਾਰ ਦਾ ਕਹਿਣਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਭਾਰਤੀ ਹਥਿਆਰਬੰਦ ਸੈਨਾਵਾਂ ਕਿਸੇ ਵੀ ਸਥਿਤੀ ਨੂੰ ਸੰਭਾਲ ਸਕਦੀਆਂ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਪੂਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਸਾਡੇ ਕੋਲ ਜ਼ਰੂਰੀ ਚੀਜ਼ਾਂ ਦਾ ਢੁਕਵਾਂ ਭੰਡਾਰ ਹੈ । ਕਿਸੇ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ । ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ 'ਤੇ ਮਾਣ ਹੈ ਅਤੇ ਅਸੀਂ ਫੌਜ ਦੁਆਰਾ ਲਏ ਗਏ ਕਿਸੇ ਵੀ ਫ਼ੈਸਲੇ ਦਾ ਸਮਰਥਨ ਕਰਾਂਗੇ।