JALANDHAR WEATHER

ਬਰਨਾਲਾ ਵਿਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਇੱਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਏਅਰ ਫੋਰਸ ਸਟੇਸ਼ਨ ਦੇ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ ਅਤੇ ਇਸ ਧਮਾਕੇ ਦੀ ਆਵਾਜ਼ ਸ਼ਹਿਰ ਬਰਨਾਲਾ ਤੋਂ ਇਲਾਵਾ ਕਈ ਪਿੰਡਾਂ ਵਿਚ ਵੀ ਸੁਣਾਈ ਦਿੱਤੀ ਹੈ। ਜਿਲਾ ਪ੍ਰਸ਼ਾਸਨ ਵਲੋਂ ਇਸ ਖੇਤਰ ਵਿਚ ਵੱਡੀ ਗਿਣਤੀ 'ਚ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ ਹਨ। ਭਾਵੇਂਕਿ ਇਸ ਧਮਾਕੇ ਬਾਰੇ ਅਜੇ ਪੂਰੀ ਤਰਾਂ ਸਪਸ਼ਟ ਨਹੀਂ ਹੋਇਆ ਹੈ ਪਰ ਪ੍ਰਸ਼ਾਸਨ ਵਲੋਂ ਬਰਨਾਲਾ 'ਚ ਸੁਣੀ ਆਵਾਜ਼ ਨੂੰ ਲੈ ਕੇ ਇਹ ਸੂਚਿਤ ਕੀਤਾ ਗਿਆ ਹੈ ਕਿ ਸਥਿਤੀ ਨਿਯੰਤ੍ਰਣ ਵਿਚ ਹੈ ਅਤੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਘਰਾਂ/ਇਮਾਰਤਾਂ ਦੇ ਅੰਦਰ ਹੀ ਰਹਿਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ