ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 6 ਵਜੇ ਬਾਜ਼ਾਰ ਬੰਦ ਕਰਨ ਦੇ ਹੁਕਮ ਜਾਰੀ

ਫ਼ਾਜ਼ਿਲਕਾ, 10 ਮਈ (ਬਲਜੀਤ ਸਿੰਘ)-ਭਾਰਤ-ਪਾਕਿਸਤਾਨ ਵਿਚਾਲੇ ਵੱਧ ਰਹੇ ਤਨਾਅ ਤੋਂ ਬਾਅਦ ਜਿਲ੍ਹਾ ਫਾਜ਼ਿਲਕਾ ਰੈੱਡ ਅਲਰਟ ਉਤੇ ਹੈ। ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫਾਜ਼ਿਲਕਾ ਦੇ ਵਿੱਚ ਬਾਜ਼ਾਰ ਬੰਦ ਕਰਨ ਦੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਵੱਲੋਂ ਕਿਹਾ ਗਿਆ ਕਿ ਅੱਜ 10 ਮਈ ਨੂੰ ਬਾਜ਼ਾਰ ਸ਼ਾਮ ਨੂੰ 6 ਵਜੇ ਬੰਦ ਕਰ ਦਿੱਤੇ ਜਾਣਗੇ।ਨਾਲ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅੰਦਰ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੋਏ ਨਿਯਮਾਂ ਦਾ ਪਾਲਣ ਕਰਨ।