ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਟਾਕੇ/ਆਤਿਸ਼ਬਾਜ਼ੀ ਚਲਾਉਣ 'ਤੇ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਹਵਾਈ ਫਾਇਰ, ਪਟਾਖੇ/ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 10-5-2025 ਤੋਂ 10-6-2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ-ਪਾਕਿਸਤਾਨ ਵਿੱਚ ਬਣੇ ਤਣਾਅ ਦੀ ਸਥਿਤੀ ਨੂੰ ਵੇਖਦੇ ਹੋਏ ਪਾਕਿਸਤਾਨ ਵੱਲੋ ਹਵਾਈ ਫਾਇਰ/ਡਰੋਨ ਫਾਇਰ ਆਦਿ ਕੀਤੇ ਜਾ ਰਹੇ ਹਨ। ਪ੍ਰੰਤੂ ਆਮ ਜਨਤਾ ਵੱਲੋਂ ਵਿਆਹ ਸ਼ਾਦੀਆ ਵਿੱਚ ਜਾਂ ਹੋਰ ਖੁਸ਼ੀ ਦੇ ਮੌਕੇ ’ਤੇ ਪਟਾਖੇ/ਆਤਿਸ਼ਬਾਜ਼ੀ ਚਲਾਈ ਜਾਦੀ ਹੈ। ਉਕਤ ਸਥਿਤੀ ਨੂੰ ਮੁੱਖ ਰੱਖਦੇ ਹੋਏ ਪਟਾਖੇ/ਆਤਿਸ਼ਬਾਜੀ ਚਲਾਉਣ ’ਤੇ ਰੋਕ ਲਗਾਈ ਜਾਣੀ ਬਣਦੀ ਹੈ।