ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਮੁੜ ਲਾਗੂ
ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਦੁਬਾਰਾ ਫਿਰ ਲਾਗੂ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਪ੍ਰਕਾਰ ਦੀ ਲਾਈਟ ਬੰਦ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਸ਼ਾਂਤ ਰਿਹਾ ਜਾਵੇ। ਇਸ ਤੋਂ ਇਲਾਵਾ ਬਲਾਈਕ ਆਊਟ ਸਮੇਂ ਘਰ ਦੇ ਅੰਦਰ ਰਿਹਾ ਜਾਵੇ।