ਗੈਰ-ਪ੍ਰਮਾਣਿਤ ਸੋਸ਼ਲ ਮੀਡੀਆ ਸੰਦੇਸ਼ਾਂ ਨੂੰ ਅੱਗੇ ਭੇਜਣ ਵਾਲਿਆਂ 'ਤੇ ਹੋਵੇਗੀ ਕਾਰਵਾਈ - ਡੀ. ਸੀ. ਜਲੰਧਰ
ਜਲੰਧਰ, 11 ਮਈ (ਚੰਨਦੀਪ ਭੱਲਾ)-ਜਲੰਧਰ ਵਿਚ ਸਭ ਠੀਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਥੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ਅਤੇ ਇਥੇ ਕੰਮ ਆਮ ਵਾਂਗ ਸ਼ੁਰੂ ਹੋ ਸਕਦਾ ਹੈ। ਫੋਰਸਾਂ ਲਗਾਤਾਰ ਚੌਕਸੀ ਰੱਖ ਰਹੀਆਂ ਹਨ। ਕਿਰਪਾ ਕਰਕੇ ਸਥਾਨਕ ਲੋਕ ਪਟਾਕੇ ਚਲਾਉਣ, ਡਰੋਨ ਉਡਾਉਣ ਅਤੇ ਗੈਰ-ਪ੍ਰਮਾਣਿਤ ਸੋਸ਼ਲ ਮੀਡੀਆ ਸੰਦੇਸ਼ਾਂ ਨੂੰ ਅੱਗੇ ਨਾ ਭੇਜਣ। ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ। ਜੇਕਰ ਖੇਤਰ ਵਿਚ ਕਿਸੇ ਵੀ ਖਤਰੇ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਅਸੀਂ ਤੁਰੰਤ ਕਾਰਵਾਈ ਕਰਾਂਗੇ ਅਤੇ ਤੁਹਾਨੂੰ ਸਮੇਂ ਸਿਰ ਸੂਚਿਤ ਕਰਾਂਗੇ।