ਗੈਰ ਪ੍ਰਮਾਣਿਤ ਸੋਸ਼ਲ ਮੀਡੀਆ ਸੰਦੇਸ਼ਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ ਲੋਕ- ਡੀ.ਸੀ. ਫ਼ਿਰੋਜ਼ਪੁਰ
ਫ਼ਿਰੋਜ਼ਪੁਰ, 11 ਮਈ (ਲਖਵਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਸੰਦੇਸ਼ ’ਚ ਫ਼ਿਰੋਜ਼ਪੁਰ ਅੰਦਰ ਸਥਿਤੀ ਸ਼ਾਂਤੀਪੂਰਨ ਹੈ ਅਤੇ ਫ਼ੌਜ ਲਗਾਤਾਰ ਚੌਕਸੀ ’ਤੇ ਹੈ। ਸਥਾਨਕ ਲੋਕ ਪਟਾਕੇ ਚਲਾਉਣ, ਡਰੋਨ ਉਡਾਉਣ ਅਤੇ ਗੈਰ ਪ੍ਰਮਾਣਿਤ ਸੋਸ਼ਲ ਮੀਡੀਆ ਸੰਦੇਸ਼ਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ। ਕਿਸੇ ਵੀ ਗਲਤ ਜਾਣਕਾਰੀ ਨੂੰ ਫੈਲਾਉਣ ਤੋਂ ਬਚੋ। ਇਸ ਤੋਂ ਇਲਾਵਾ ਜੇਕਰ ਖੇਤਰ ਵਿਚ ਕਿਸੇ ਵੀ ਕਿਸਮ ਦੇ ਖਤਰੇ ਬਾਰੇ ਕੋਈ ਅਗਾਊਂ ਸੂਚਨਾ ਮਿਲਦੀ ਹੈ ਤਾਂ ਸਮੇਂ-ਸਿਰ ਸੂਚਿਤ ਕੀਤਾ ਜਾਵੇ।