ਮੁੱਖ ਮੰਤਰੀ ਭਗਵੰਤ ਸਿੰਘ ਮਾਨ ਥੋੜ੍ਹੀ ਦੇਰ 'ਚ ਪੁੱਜਣਗੇ ਨੰਗਲ
ਚੰਡੀਗੜ੍ਹ, 11 ਮਈ-ਸੀ.ਐਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਕ ਵਾਰ ਫਿਰ ਪੰਜਾਬ ਦਾ ਪਾਣੀ ਜ਼ਬਰਦਸਤੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਸਰਕਾਰ ਦੇ ਨਿਰਦੇਸ਼ਾਂ 'ਤੇ, ਬੀ.ਬੀ.ਐਮ.ਬੀ. ਦੇ ਅਧਿਕਾਰੀ ਇਕ ਵਾਰ ਫਿਰ ਨੰਗਲ ਡੈਮ ਪਹੁੰਚੇ। ਅਧਿਕਾਰੀਆਂ ਨੇ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਜਲਦ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਪਹੁੰਚਣਗੇ।