ਖੇਤੀ ਮੋਟਰਾਂ ਦੇ ਚੋਰੀ ਹੋ ਰਹੇ ਟਰਾਂਸਫਾਰਮਰਾਂ ਤੋਂ ਦੁਖੀ ਕਿਸਾਨਾਂ ਮੰਗਿਆ ਇਨਸਾਫ

ਸੰਗਤ ਮੰਡੀ, 11 ਮਈ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਥਾਣਾ ਨੰਦਗੜ੍ਹ ਅਧੀਨ ਪੈਂਦੇ ਪਿੰਡ ਝੂੰਬਾ ਵਿਖੇ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਕੀਤੇ ਜਾਣ ਉਤੇ ਅੱਜ ਦੁਖੀ ਕਿਸਾਨਾਂ ਨੇ ਖੇਤ ਵਿਚ ਇਕੱਠੇ ਹੋ ਕੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਖੇਤੀ ਮੋਟਰਾਂ ਦੇ ਟਰਾਂਸਫਾਰਮਰ ਚੋਰਾਂ ਵਲੋਂ ਚੋਰੀ ਕੀਤੇ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬੜੀ ਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦਿੰਦਿਆਂ ਕਿਸਾਨ ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਆਗੂ ਜਗਸੀਰ ਸਿੰਘ ਝੂੰਬਾ ਅਤੇ ਸਿਮਰਜੀਤ ਸਿੰਘ ਨੇ ਦੱਸਿਆ ਕਿ ਅਸੀਂ ਕਈ ਵਾਰ ਪੁਲਿਸ ਨੂੰ ਚੋਰ ਫੜਾ ਵੀ ਚੁੱਕੇ ਹਾਂ ਪਰ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ, ਜਿਸ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਇਨ੍ਹਾਂ ਕਿਸਾਨਾਂ ਨੇ ਥਾਣਾ ਨੰਦਗੜ੍ਹ ਦੀ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਲਾਖਾਂ ਪਿੱਛੇ ਦੇਣ ਦੀ ਵੀ ਮੰਗ ਕੀਤੀ ਹੈ। ਇਸ ਬਾਰੇ ਜਦੋਂ ਥਾਣਾ ਨੰਦਗੜ੍ਹ ਦੇ ਮੁਖੀ ਨਾਲ ਫੋਨ ਉਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਅੱਜ ਤੱਕ ਕੋਈ ਵੀ ਲਿਖਤੀ ਦਰਖਾਸਤ ਕਿਸਾਨਾਂ ਵਲੋਂ ਨਹੀਂ ਦਿੱਤੀ ਗਈ।