JALANDHAR WEATHER

ਗਰੀਬ ਪਰਿਵਾਰ ਦੇ ਘਰ ਨੂੰ ਅੱਗ ਲੱਗੀ

 ਡੇਰਾ ਬਾਬਾ ਨਾਨਕ (ਗੁਰਦਾਸਪੁਰ), 11 ਮਈ (ਹੀਰਾ ਸਿੰਘ ਮਾਂਗਟ) - ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਸਾਧਾਂਵਾਲੀ ਦੇ ਇਕ ਗਰੀਬ ਪਰਿਵਾਰ ਦੇ ਘਰ ਨੂੰ ਸ਼ੱਕੀ ਹਾਲਤ ਵਿਚ ਅੱਗ ਲੱਗਣ ਦਾ ਮਾਮਲਾ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਰਾਜ ਕੁਮਾਰ ਤੇ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਇਥੋਂ ਦੇ ਉਘੇ ਕਾਰੋਬਾਰੀ ਰਾਮ ਲੁਭਾਇਆ ਦੇ ਖੇਤਾਂ ਵਿਚ ਬਣਾਏ ਡੇਰੇ ਉੱਪਰ ਕਰੀਬ ਪਿਛਲੇ 50-60 ਸਾਲ ਤੋਂ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਨ। ਬੀਤੇ ਕੁਝ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਗੜੇ ਸੰਬੰਧਾਂ ਨੂੰ ਲੈ ਕੇ ਜੰਗ ਤੋਂ ਡਰਦਿਆਂ ਹੋਇਆਂ ਉਹ ਬੱਚਿਆਂ ਨੂੰ ਲੈ ਕੇ ਆਪਣੇ ਰਿਸ਼ਤੇਦਾਰਾਂ ਕੋਲ ਚਲੇ ਗਏ ਸਨ। ਉਨ੍ਹਾਂ ਦੱਸਿਆ ਕਿ ਜਦ ਉਹ ਅੱਜ ਆਪਣੇ ਡੇਰੇ ਉੱਪਰ ਆਏ ਤਾਂ ਡੇਰੇ ਨੂੰ ਭਿਆਨਕ ਅੱਗ ਲੱਗੀ ਹੋਈ ਸੀ, ਜਿਸ ਨੂੰ ਵੇਖ ਕੇ ਅਸੀਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਨ੍ਹਾਂ ਵਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਇਸ ਅੱਗ 'ਤੇ ਕਾਬੂ ਪਾਇਆ ਗਿਆ, ਪਰ ਤਦ ਤੱਕ ਉਨ੍ਹਾਂ ਦੇ ਘਰ ਦਾ ਸਾਰਾ ਕੀਮਤੀ ਸਮਾਨ,ਗਹਿਣੇ ਅਤੇ ਨਗਦੀ ਸੜ ਕੇ ਸੁਆਹ ਹੋ ਚੁੱਕੇ ਸਨ। ਗਰੀਬ ਪਰਿਵਾਰ ਨੇ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਉੱਪਰ ਅੱਗ ਲਾਉਣ ਦਾ ਖਦਸ਼ਾ ਜਤਾਇਆ ਹੈ।ਇਸ ਮੌਕੇ ਪੀੜਿਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਅੱਗ ਲੱਗਣ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਸਾਨੂੰ ਬਣਦਾ ਮੁਆਵਜਾ ਦਿਵਾਇਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ