ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਨਵੀਂ ਐਡਵਾਈਜ਼ਰੀ ਜਾਰੀ
ਅੰਮ੍ਰਿਤਸਰ ,9 ਮਈ - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਹੈ ਕਿ ਬਲੈਕ ਆਊਟ ਲੋਕਾਂ ਦੀ ਸੁਰੱਖਿਆ ਲਈ ਕੀਤਾ ਜਾਂਦਾ ਹੈ। ਜੇਕਰ ਕੋਈ ਖ਼ਤਰੇ ਦਾ ਸੰਕੇਤ ਮਿਲੇਗਾ ਤਾਂ ਬਲੈਕ ਆਊਟ ਹੋਵੇਗਾ। ਫਿਰ ਵੀ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਰਾਤ ਸਮੇਂ ਘੱਟ ਤੋਂ ਘੱਟ ਰੋਸ਼ਨੀ ਕੀਤੀ ਜਾਵੇ। ਜੇਕਰ ਬਲੈਕ ਆਊਟ ਹੋਵੇ ਤਾਂ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਪਿਛਲੇ ਦਿਨਾਂ ਵਾਂਗ ਹੀ ਆਪਾਂ ਹਰ ਪ੍ਰਕਾਰ ਦੀ ਲਾਈਟ ਬੰਦ ਕਰਕੇ ਇਸ ਵਿਚ ਸਹਿਯੋਗ ਕਰਨਾ ਹੈ। ਇਸ ਦੌਰਾਨ ਕਿਸੇ ਵੀ ਘਬਰਾਹਟ ਵਿਚ ਨਹੀਂ ਆਉਣਾ ਅਤੇ ਜੇਕਰ ਬਲੈਕ ਆਊਟ ਹੋਵੇ ਤਾਂ ਘਰ ਦੇ ਅੰਦਰ ਰਹਿਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਪਿਛਲੇ ਦਿਨਾਂ ਦੌਰਾਨ ਜ਼ਿਲਾ ਵਾਸੀਆਂ ਤੋਂ ਮਿਲੇ ਭਰਪੂਰ ਸਹਿਯੋਗ ਲਈ ਤੁਹਾਡਾ ਧੰਨਵਾਦ ਕਰਦਾ ਹੈ।