ਜੰਗਬੰਦੀ ਮਗਰੋਂ ਚੰਡੀਗੜ੍ਹ ਤੇ ਅੰਮ੍ਰਿਤਸਰ ਸਮੇਤ ਖੁੱਲ੍ਹੇ 32 ਹਵਾਈ ਅੱਡੇ

ਨਵੀਂ ਦਿੱਲੀ/ਚੰਡੀਗੜ੍ਹ/ਰਾਜਾਸਾਂਸੀ, 12 ਮਈ (ਕਪਿਲ ਵਧਵਾ/ਹਰਦੀਪ ਸਿੰਘ ਖੀਵਾ)- ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਸਿਵਲ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਯੁੱਧ ਦੇ ਹਾਲਾਤ ਨੂੰ ਧਿਆਨ ’ਚ ਰਖਦੇ ਹੋਏ ਬੀਤੀ 7 ਮਈ ਤੋਂ ਇਨ੍ਹਾਂ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਡੀ.ਸੀ. ਮੁਹਾਲੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਲਿਮਿਟਡ ਦੇ ਸੀ. ਈ. ਓ. ਨੇ ਹਵਾਈ ਅੱਡਾ ਤੋਂ ਉਡਾਣਾਂ ਮੁੜ ਬਹਾਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਸੰਬੰਧੀ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੂਚਿਤ ਕੀਤਾ ਜਾਂਦਾ ਹੈ ਕਿ 32 ਹਵਾਈ ਅੱਡੇ, ਜੋ 15 ਮਈ 2025 ਨੂੰ 05:29 ਵਜੇ ਤੱਕ ਸਿਵਲ ਜਹਾਜ਼ਾਂ ਦੇ ਸੰਚਾਲਨ ਲਈ ਅਸਥਾਈ ਤੌਰ ’ਤੇ ਬੰਦ ਸਨ, ਹੁਣ ਤੁਰੰਤ ਪ੍ਰਭਾਵ ਨਾਲ ਸਿਵਲ ਜਹਾਜ਼ਾਂ ਦੇ ਸੰਚਾਲਨ ਲਈ ਉਪਲਬਧ ਹਨ। ਯਾਤਰੀਆਂ ਨੂੰ ਇਹ ਸਿਫਾਰਸ਼ ਕੀਤੀ ਜਾਂਦੀ ਹੈ ਕਿ ਉਹ ਏਅਰਲਾਈਨਾਂ ਨਾਲ ਸਿੱਧੇ ਤੌਰ ’ਤੇ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਅਤੇ ਨਿਯਮਤ ਅਪਡੇਟਸ ਲਈ ਏਅਰਲਾਈਨਾਂ ਦੀਆਂ ਵੈੱਬਸਾਈਟਾਂ ਦੀ ਨਿਗਰਾਨੀ ਕਰਨ। ਇਨ੍ਹਾਂ ਹਵਾਈ ਅੱਡਿਆਂ ਵਿਚ ਆਦਮਪੁਰ, ਅੰਬਾਲਾ, ਅੰਮ੍ਰਿਤਸਰ, ਅਵੰਤੀਪੁਰ, ਬਠਿੰਡਾ, ਭੁਜ, ਬੀਕਾਨੇਰ, ਚੰਡੀਗੜ੍ਹ, ਹਲਵਾਰਾ, ਹਿੰਡਨ, ਜੈਸਲਮੇਰ, ਜੰਮੂ, ਜਾਮਨਗਰ, ਜੋਧਪੁਰ, ਕਾਂਗੜਾ, ਕੇਸ਼ੋਦ, ਕਿਸ਼ਨਗੜ੍ਹ, ਕੁੱਲੂ ਮਨਾਲੀ, ਲੇਹ, ਮੁੰਦਰਾ, ਉਤਰਲਾਈ, ਲੁਧਿਆਣਾ, ਨਲੀਆ, ਪਠਾਨਕੋਟ, ਪਟਿਆਲਾ, ਸ਼੍ਰੀਨਗਰ, ਸ਼ਹਿਰਾਬੰਦ, ਪੁਰਮਹਿਰਾ, ਰਾਜਕੋਟਲਾ, ਪੁਰਮਹਿਲਾ ਸ਼ਾਮਿਲ ਹਨ। ।