ਪਾਕਿਸਤਾਨ ’ਚ ਆਇਆ 4.6 ਰਿਕਟਰ ਪੈਮਾਨੇ ਦਾ ਭੂਚਾਲ

ਇਸਲਾਮਾਬਾਦ, 12 ਮਈ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਅੱਜ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.6 ਮਾਪੀ ਗਈ। ਭੂਚਾਲ ਦੁਪਹਿਰ 1:26:32 ਵਜੇ (ਭਾਰਤੀ ਸਮੇਂ ਅਨੁਸਾਰ) ਦਰਜ ਕੀਤਾ ਗਿਆ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਇਸ ਦਾ ਕੇਂਦਰ 29.12 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 67.26 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਸਥਿਤ ਸੀ, ਜੋ ਕਿ ਪਾਕਿਸਤਾਨ ਦੇ ਬਲੋਚਿਸਤਾਨ ਖੇਤਰ ਦੇ ਅਧੀਨ ਆਉਂਦਾ ਹੈ।