ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਐਡਵਾਈਜਰੀ ਜਾਰੀ

ਅੰਮ੍ਰਿਤਸਰ , 12 ਮਈ -ਡੀ. ਸੀ. ਅੰਮ੍ਰਿਤਸਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਜ਼ਿਲ੍ਹਾ ਵਾਸੀਓ ਅਸੀਂ ਬਿਜਲੀ ਸਪਲਾਈ ਮੁੜ ਚਾਲੂ ਕਰ ਰਹੇ ਹਾਂ। ਹਾਲਾਂਕਿ, ਅਸੀਂ ਅਜੇ ਵੀ ਚੌਕਸ ਹਾਂ, ਇਸ ਲਈ ਕਿਰਪਾ ਕਰਕੇ ਘਰ ਦੇ ਅੰਦਰ ਰਹੋ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਇਸ ਸਮੇਂ ਆਪਣੇ ਆਪ ਸਾਰੀਆਂ ਲਾਈਟਾਂ ਬੰਦ ਕਰੋ। ਸਾਡੇ ਪੀ.ਸੀ.ਆਰ. ਬਾਹਰ ਰਹਿਣਗੇ, ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।