JALANDHAR WEATHER

ਅੰਮ੍ਰਿਤਸਰ ਦੇ ਵੱਖ ਵੱਖ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਮੌਤਾਂ

ਮਜੀਠਾ, ਜੈਂਤੀਪੁਰ, ਟਾਹਲੀ ਸਾਹਿਬ (ਅੰਮ੍ਰਿਤਸਰ), 13 ਮਈ (ਭੁਪਿੰਦਰ ਸਿੰਘ ਗਿੱਲ, ਵਿਨੋਦ ਭੀਲੋਵਾਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਨੇੜਲੇ ਪਿੰਡ ਭੰਗਾਲੀ ਸਮੇਤ ਹੋਰਨਾਂ ਕਈ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ 13 ਮੌਤਾਂ ਹੋ ਗਈਆਂ ਹਨ। ਇਹ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ। ਰਾਤ ਭਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਪਿੰਡਾਂ ਵਿਚ ਜਾ ਕੇ ਲੋਕਾਂ ਦਾ ਹਾਲ ਚਾਲ ਜਾਣਿਆ ਗਿਆ ਤੇ ਜੋ ਵਿਅਕਤੀ ਬਿਮਾਰ ਸਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਦਿਨ ਚੜਦਿਆਂ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਹੋਏ ਹਨ। ਉਨ੍ਹਾਂ ਵਲੋਂ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤਰ੍ਹਾਂ ਹੀ ਨਜ਼ਦੀਕੀ ਪੈਂਦੇ ਪਿੰਡ ਭੰਗਾਲੀ ਕਲਾਂ, ਥਰਈਏਵਾਲ, ਮਰੜੀ ਕਲਾਂ, ਤਲਵੰਡੀ ਖੁੰਮਣ, ਟਪਰੀਆ ਸਮੇਤ ਨੇੜਲੇ ਹੋਰ ਪਿੰਡਾਂ ਵਿਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਦੇਹਾਂ ਪੋਸਟਮਾਰਟ ਮਲਈ ਅੰਮ੍ਰਿਤਸਰ ਭੇਜੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ