ਮਨੀਸ਼ ਸਿਸੋਦੀਆ ਨੇ ਕੀਤੀ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 13 ਮਈ- ਮਨੀਸ਼ ਸਿਸੋਦੀਆ ਵਲੋਂ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ’ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਆਪਣੇ ਭਾਸ਼ਣ ਵਿਚ ਖੁਦ ਕਹਿ ਰਹੇ ਹਨ ਕਿ ਪਾਕਿਸਤਾਨ ਇਕ ਅੱਤਵਾਦੀ ਦੇਸ਼ ਹੈ ਤਾਂ ਉਸ ਨਾਲ ਸੀਜ਼ ਫਾਇਰ ਕਿਸ ਤਰ੍ਹਾਂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਜੀ ਇਹ ਸਭ ਕੁਝ ਕਿਸ ਤਰ੍ਹਾਂ ਮੰਨ ਗਏ। ਮਨੀਸ਼ ਸਿਸੋਦੀਆ ਨੇ ਇਹ ਵੀ ਸਵਾਲ ਉਠਾਇਆ ਕਿ 1971 ਵਿਚ ਜਿਸ ਤਰ੍ਹਾਂ ਲਿਖਤੀ ਸਮਝੌਤਾ ਕੀਤਾ ਗਿਆ ਸੀ, ਉਸੇ ਤਰ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਬੁਲਾ ਕੇ ਲਿਖਤੀ ਗੱਲਬਾਤ ਕਿਉਂ ਨਹੀਂ ਕੀਤੀ ਗਈ। ਸਿਸੋਦੀਆ ਨੇ ਅਮਰੀਕਾ ਦੇ ਰਾਸ਼ਟਰਪਤੀ ਦੀ ਦਖਲ-ਅੰਦਾਜ਼ੀ ’ਤੇ ਵੀ ਸਵਾਲ ਖੜੇ ਕੀਤੇ ਹਨ ਕਿ ਉਸ ਨੇ ਵਪਾਰ ਦਾ ਡਰਾਵਾ ਦੇ ਕੇ ਭਾਰਤ ਨੂੰ ਜੰਗ ਬੰਦੀ ਲਈ ਤਿਆਰ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਇਸ ਵਿਚ ਦਖ਼ਲ ਦੇਣ ਵਾਲਾ ਕੌਣ ਹੁੰਦਾ ਹੈ ਜਦਕਿ ਭਾਰਤ ਦੀ ਲੜਾਈ ਅੱਤਵਾਦੀਆਂ ਦੇ ਵਿਰੁੱਧ ਚੱਲ ਰਹੀ ਸੀ।