ਮਜੀਠਾ ਵਿਚ ਜਹਿਰਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿਚ ਹੁਣ ਤੱਕ 7 ਗਿ੍ਫ਼ਤਾਰ


ਅੰਮ੍ਰਿਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਸੰਬੰਧ ਵਿਚ ਲਗਾਤਾਰ ਗਿ੍ਰਫ਼ਤਾਰੀਆਂ ਜਾਰੀ ਹਨ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਹੁਣ ਤੱਕ ਕਾਬੂ ਕੀਤੇ ਗਏ ਦੋਸ਼ੀਆਂ ਦੀ ਗਿਣਤੀ 7 ਹੋ ਗਈ ਹੈ। ਇਸ ਵਿਚ ਇਕ ਮਹਿਲਾ ਨਿੰਦਰ ਕੌਰ ਵੀ ਸ਼ਾਮਿਲ ਹੈ। ਇਸ ਸੰਬੰਧ ਵਿਚ ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ਕਾਬੂ ਕੀਤੇ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਭੰਗਵਾ ਅਲਕੋਹਲ ਅਤੇ ਨਜਾਇਜ਼ ਸ਼ਰਾਬ ਤਿਆਰ ਕਰਕੇ ਅੱਗੇ ਸਪਲਾਈ ਕਰਦੇ ਹਨ, ਜੋ ਇਨ੍ਹਾਂ ਦਾ ਮੁੱਖ ਕਾਰਨ ਬਣੀ ਹੈ। ਇਹ ਜ਼ਹਿਰੀਲੀ ਸ਼ਰਾਬ ਅੱਗੇ ਸਾਹਿਬ ਸਿੰਘ, ਗੁਰਜੰਟ,ਸਿਕੰਦਰ ਸਿੰਘ, ਪਰਮਜੀਤ ਸਿੰਘ, ਨਿੰਦਰ ਕੌਰ ਤੇ ਰਾਜਾ ਨੂੰ ਸਪਲਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਜਾਂਚ ਜਾਰੀ ਹੈ ਅਤੇ ਹੋਰ ਵੀ ਵੇਰਵੇ ਮਿਲਣ ਦੀ ਆਸ ਹੈ।