ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ- ਰਾਜਾ ਵੜਿੰਗ

ਚੰਡੀਗੜ੍ਹ, 13 ਮਈ- ਅੰਮ੍ਰਿਤਸਰ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸੰਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਤੇ ਫਾਸਟ ਟ੍ਰੈਕ ਅਦਾਲਤ ਵਿਚ ਮੁਕੱਦਮਾ ਚਲਾ ਕੇ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਸਮਾਂਬੱਦ ਕਾਰਵਾਈ ਦੀ ਲੋੜ ਹੈ ਤੇ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਲਈ ਅਜਿਹੇ ਲੋਕਾਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।