JALANDHAR WEATHER

ਸ਼੍ਰੋਮਣੀ ਕਮੇਟੀ ਵਲੋਂ ਡਾ. ਮਨਮੋਹਨ ਸਿੰਘ ਅਤੇ ਗਿਆਨੀ ਮੋਹਨ ਸਿੰਘ ਸਮੇਤ ਵੱਖ ਵੱਖ ਸਿੱਖ ਸ਼ਖਸੀਅਤਾਂ ਦੀਆਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਜਾਣਗੀਆਂ ਤਸਵੀਰਾਂ

ਅੰਮ੍ਰਿਤਸਰ, 13 ਬਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸੰਬੰਧੀ ਦਾਖਲ ਮਰਸੀ ਪਟੀਸ਼ਨ ਬਾਰੇ ਫੈਸਲਾ ਲੈਣ ਲਈ ਸਿੱਖ ਬੁੱਧੀਜੀਵੀਆਂ ਨਾਲ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਇਕੱਤਰਤਾ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਆਉਂਦੇ ਸਮੇਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ ਸਮੇਤ ਪੰਜ ਪ੍ਰਮੁੱਖ ਸਿੱਖ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਸਮੇਤ ਹੋਰ ਅਹੁਦੇਦਾਰ ਅਤੇ ਸਕੱਤਰ ਸਾਹਿਬਾਨ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ