ਸ਼੍ਰੋਮਣੀ ਕਮੇਟੀ ਵਲੋਂ ਜੰਮੂ ਨੇੜੇ ਗੋਲਾਬਾਰੀ 'ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁ. ਸਹਾਇਤਾ ਦੇਣ ਦਾ ਐਲਾਨ

ਅੰਮ੍ਰਿਤਸਰ, 13 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨੀਂ ਜੰਮੂ ਦੇ ਪੁੰਛ ਵਿਚ ਗੋਲਾਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।