ਕਤਲ ਮਾਮਲਾ: ਕਿਸਾਨ ਯੂਨੀਅਨ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਮ੍ਰਿਤਕ ਦੇਹ ਦਾ ਸਸਕਾਰ ਨਾ ਕਰਨ ਦਾ ਐਲਾਨ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਜ਼ਮੀਨੀ ਵਿਵਾਦ ਦੇ ਚਲਦਿਆਂ ਬੀਤੇ ਦਿਨ ਪੁੱਤਰ ਹੱਥੋਂ ਕਤਲ ਹੋਣ ਉਪਰੰਤ ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਸੂਬਾ ਇਕਾਈ ਨੇ ਸੂਬਾ ਆਗੂ ਸੁਰਜੀਤ ਸਿੰਘ ਦੀ ਅਗਵਾਈ ਵਿਚ ਸਥਾਨਕ ਡੀ.ਐੱਸ.ਪੀ. ਦਫਤਰ ਅੱਗੇ ਸੰਕੇਤਕ ਪ੍ਰਦਰਸ਼ਨ ਕੀਤਾ, ਜਿਸ ਵਿਚ ਪਹੁੰਚ ਕੇ ਡੀ. ਐੱਸ. ਪੀ. ਰਾਜੇਸ਼ ਸਨੇਹੀ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਕਥਿਤ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਜਦੋਂਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 14 ਮਈ ਨੂੰ ਸਵੇਰੇ 10 ਵਜੇ ਤੱਕ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀ ਫੜੇ ਨਾ ਗਏ ਤਾਂ ਮਰਹੂਮ ਕਿਸਾਨ ਆਗੂ ਦੀ ਮ੍ਰਿਤਕ ਦੇਹ ਡੀ. ਐੱਸ. ਪੀ. ਦਫਤਰ ਅੱਗੇ ਰੱਖੀ ਜਾਵੇਗੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।