JALANDHAR WEATHER

ਮਜੀਠਾ ਸ਼ਰਾਬ ਮਾਮਲਾ : ਬਸਪਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਦੁੱਖ ਪ੍ਰਗਟ

ਸੜੋਆ/ਨਵਾਂਸ਼ਹਿਰ, 13 ਮਈ (ਹਰਮੇਲ ਸਹੂੰਗੜਾ)-ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ਵਿਚੋਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕੁਝ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖਬਰ ਹੈ। ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰੀਆਂ ਦਾ ਧੰਦਾ ਕਰਨ ਵਾਲਿਆਂ ਉਤੇ ਪਰਚਾ ਦਰਜ ਕਰਕੇ ਸੂਬਾ ਸਰਕਾਰ ਉਨ੍ਹਾਂ ਉਤੇ ਮੁਕਦਮਾ ਦਰਜ ਕਰੇ ਤੇ ਮੌਤਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੂਰੇ ਪੰਜਾਬ ਅੰਦਰ ਪੰਜਾਬ ਸੰਭਾਲੋ ਵਹਿਮ ਨੂੰ ਤੇਜ਼ ਕਰਕੇ ਨਸ਼ਿਆਂ ਵਿਰੁੱਧ ਲਾਮਬੰਦ ਕਰੇਗੀ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਵੀ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ