ਵਿਧਾਇਕ ਰਮਨ ਅਰੋੜਾ ਨੂੰ ਵੱਡਾ ਝਟਕਾ, ਸਰਕਾਰ ਨੇ ਸੁਰੱਖਿਆ ਵਾਪਿਸ ਲਈ

ਜਲੰਧਰ, 13 ਮਈ-ਪੰਜਾਬ ਦੇ ਜਲੰਧਰ ਦੇ ਕੇਂਦਰੀ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵਲੋਂ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਜਦੋਂ ਇਸ ਮਾਮਲੇ ਸਬੰਧੀ ਵਿਧਾਇਕ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸੁਰੱਖਿਆ ਸਰਕਾਰ ਵਲੋਂ ਦਿੱਤੀ ਗਈ ਸੀ ਅਤੇ ਹੁਣ ਸਰਕਾਰ ਨੇ ਖੁਦ ਸੁਰੱਖਿਆ ਵਾਪਿਸ ਲੈ ਲਈ ਹੈ। ਹਾਲਾਂਕਿ, ਸਰਕਾਰ ਨੇ ਸੁਰੱਖਿਆ ਵਾਪਿਸ ਲੈਣ ਦਾ ਕੋਈ ਕਾਰਨ ਨਹੀਂ ਦੱਸਿਆ।