ਸੋਨੂੰ ਨਿਗਮ ਨੇ ਕਰਨਾਟਕ ਹਾਈ ਕੋਰਟ ’ਚ ਆਪਣੇ ਖਿਲਾਫ਼ ਦਰਜ ਮਾਮਲਿਆਂ ਨੂੰ ਰੱਦ ਕਰਨ ਦੀ ਕੀਤੀ ਮੰਗ

ਮੁੰਬਈ, 14 ਮਈ- ਗਾਇਕ ਸੋਨੂੰ ਨਿਗਮ ਨੇ ਕਰਨਾਟਕ ਹਾਈ ਕੋਰਟ ਵਿਚ ਆਪਣੇ ਖਿਲਾਫ਼ ਦਰਜ ਮਾਮਲਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਸੁਣਵਾਈ 15 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਕੰਨੜਗਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਅਵਲਾਹੱਲੀ ਪੁਲਿਸ ਸਟੇਸ਼ਨ ਵਿਚ ਉਨ੍ਹਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਾਮਲੇ ਦੀ ਜਾਂਚ ਕਰ ਰਹੀ ਅਵਲਾਹੱਲੀ ਪੁਲਿਸ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਖਿਲਾਫ਼ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ।