ਅੰਮ੍ਰਿਤਸਰ ‘ਚ ਅੱਜ ਖੁੱਲ੍ਹੇ ਵਿੱਦਿਅਕ ਅਦਾਰੇ

ਅੰਮ੍ਰਿਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਸਮੂਹ ਵਿੱਦਿਅਕ ਅਦਾਰੇ ਖੁੱਲ੍ਹ ਗਏ ਹਨ। ਹਾਲਾਂਕਿ ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੀਤੇ ਹੁਕਮਾਂ ਅਨੁਸਾਰ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਤੈਅ ਕੀਤਾ ਗਿਆ ਹੈ।