ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਮਈ- ਰਾਸ਼ਟਰਪਤੀ ਭਵਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਜਨਰਲ ਅਨਿਲ ਚੌਹਾਨ, ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਉਪੇਂਦਰ ਦਿਵੇਦੀ, ਚੀਫ਼ ਆਫ਼ ਆਰਮੀ ਸਟਾਫ਼, ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ, ਚੀਫ਼ ਆਫ਼ ਏਅਰ ਸਟਾਫ਼, ਅਤੇ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਰਾਸ਼ਟਰਪਤੀ ਨੇ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਅੱਤਵਾਦ ਵਿਰੁੱਧ ਭਾਰਤ ਦੇ ਜਵਾਬ ਨੂੰ ਇਕ ਸ਼ਾਨਦਾਰ ਸਫਲਤਾ ਦਿੱਤੀ।