JALANDHAR WEATHER

ਵਿਵੇਕ ਪਬਲਿਕ ਸਕੂਲ ਅੰਮ੍ਰਿਤਸਰ ਦਾ ਸੀ.ਬੀ.ਐਸ.ਈ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

ਰਾਜਾਸਾਂਸੀ (ਅੰਮ੍ਰਿਤਸਰ) , 14 ਮਈ (ਹਰਦੀਪ ਸਿੰਘ ਖੀਵਾ) - ਵਿਵੇਕ ਪਬਲਿਕ ਸਕੂਲ ਅਜਨਾਲਾ ਰੋਡ (ਏਅਰਪੋਰਟ ਰੋਡ) ਅੰਮ੍ਰਿਤਸਰ ਦਾ 10ਵੀਂ ਅਤੇ 12ਵੀਂ ਜਮਾਤ ਦੇ ਸੀ. ਬੀ. ਐਸ. ਈ ਬੋਰਡ ਦੇ ਨਤੀਜੇ ਸ਼ਾਨਦਾਰ ਰਹੇ। ਉਕਤ ਸਕੂਲ ਨੇ ਇਸ ਸਾਲ ਵੀ ਆਪਣੀ ਪੈੜ ਜਮਾਈ ਰੱਖੀ ਅਤੇ 100 ਫ਼ੀਸਦੀ ਨਤੀਜੇ ਪ੍ਰਾਪਤ ਕੀਤੇ। ਇਸ ਸਫਲਤਾ ਲਈ ਪ੍ਰਿੰਸੀਪਲ ਸ਼੍ਰੀਮਤੀ ਨਿਧੀ ਮਹਿਰਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਤੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਕੂਲ ਦੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ