JALANDHAR WEATHER

ਸੈਂਟਰਲ ਪਬਲਿਕ ਸੀ: ਸੈ: ਸਕੂਲ ਘੁਮਾਣ ਦੀ ਵਿਦਿਆਰਥਣ ਹਰਪ੍ਰੀਤ 12ਵੀਂ ਜਮਾਤ ਵਿਚੋਂ ਆਈ 8ਵੇਂ 'ਤੇ , ਜ਼ਿਲ੍ਹੇ ਵਿਚ ਆਇਆ ਪਹਿਲਾ ਸਥਾਨ

ਘੁਮਾਣ, 14 ਮਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੀ ਨਾਮੀ ਸਿੱਖਿਆ ਸੰਸਥਾ ਸੈਂਟਰ ਪਬਲਿਕ ਸੀਨੀਅਰ ਸੈਕੰਡਰੀਸਕੂਲ ਘੁਮਾਣ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਸਟੇਟ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਚਮਕਾਇਆ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਅਨੂਪ ਸਿੰਘ ਨੇ 500 ਵਿਚੋਂ 492 ਅੰਕ ਪ੍ਰਾਪਤ ਕਰਕੇ ਜਿੱਥੇ ਸਟੇਟ ਮੈਰਿਟ ਸੂਚੀ ਵਿਚ ਅੱਠਵਾਂ ਸਥਾਨ ਪ੍ਰਾਪਤ ਕੀਤਾ ਹੈ । ਉੱਥੇ ਗੁਰਦਾਸਪੁਰ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਤੇ ਬਾਬਾ ਨਾਮਦੇਵ ਸੁਸਾਇਟੀ ਦੇ ਪ੍ਰਧਾਨ ਹਰਨੇਕ ਸਿੰਘ ਪੰਨੂੰ ਨੇ ਵਿਦਿਆਰਥਣ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਹਰਪ੍ਰੀਤ ਕੌਰ ਦੂਸਰੇ ਵਿਦਿਆਰਥੀਆਂ ਲਈ ਇਕ ਚਾਨਣ ਮੁਨਾਰਾ ਬਣੇਗੀ ਅਤੇ ਭਵਿੱਖ ਵਿਚ ਹੋਰ ਵੀ ਉੱਚੀਆਂ ਪੁਲਾਂਘਾਂ ਪੁੱਟੇਗੀ। ਉੱਥੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਘ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਨਵਜੋਤ ਕੌਰ ਪੰਨੂੰ ਨੇ ਵਿਦਿਆਰਥਣ , ਮਾਪਿਆਂ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ