ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਦੀ ਵਿਦਿਆਰਥਣ ਸੁਨਾਕਸ਼ੀ ਨੇ ਹਾਸਿਲ ਕੀਤਾ ਤੀਸਰਾ ਰੈਂਕ

ਫ਼ਿਰੋਜ਼ਪੁਰ, 14 ਮਈ (ਲਖਵਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ’ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਦੀ ਵਿਦਿਆਰਥਣ ਸੁਨਾਕਸ਼ੀ ਪੁੱਤਰੀ ਜੀਤ ਕੁਮਾਰ ਨੇ 500 ਵਿਚੋਂ 497 ਅੰਕ (99.40 ਫ਼ੀਸਦੀ) ਹਾਸਿਲ ਕਰਦਿਆਂ ਮੈਰਿਟ ਸੂਚੀ ’ਚ ਤੀਸਰਾ ਰੈਂਕ ਹਾਸਿਲ ਕੀਤਾ। ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 98 ਫ਼ੀਸਦੀ ਅੰਕ ਹਾਸਿਲ ਕਰਦਿਆਂ 10ਵਾਂ ਰੈਂਕ ਹਾਸਿਲ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਰਾਜੇਸ਼ ਮਹਿਤਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।