JALANDHAR WEATHER

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪਿੰਡ ਭੰਗਵਾਂ ਦੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਮਜੀਠਾ, 14 ਮਈ (ਜਗਤਾਰ ਸਿੰਘ ਸਹਿਮੀ)- ਸ਼ਰਾਬ ਕਾਂਡ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੋਣ ਲਈ ਵਾਰਿਸ ਪੰਜਾਬ ਦੇ ਜਥੇਬੰਦੀ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਿਸ਼ੇਸ਼ ਤੌਰ 'ਤੇ ਪਿੰਡ ਭੰਗਵਾਂ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ ਦਰਦ ਨੂੰ ਸੁਣਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਾਂਡ ਸਮਾਜ ਲਈ ਇਕ ਵੱਡਾ ਸਦਮਾ ਹੈ ਅਤੇ ਇਨ੍ਹਾਂ ਗਈਆਂ ਨਿਰਦੋਸ਼ ਜਾਨਾਂ ਦਾ ਦੁੱਖ ਸਾਰਾ ਪੰਜਾਬ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ