ਬੋਰਡ ਦੀ ਪ੍ਰੀਖਿਆ ਵਿਚ ਕਪੂਰਥਲਾ ਜ਼ਿਲ੍ਹਾ 94.1 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪੰਜਾਬ ਵਿਚੋਂ ਚੌਥੇ ਸਥਾਨ 'ਤੇ ਰਿਹਾ

ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਜ 12ਵੀਂ ਜਮਾਤ ਦੇ ਨਤੀਜੇ ਵਿਚ ਕਪੂਰਥਲਾ ਜ਼ਿਲ੍ਹਾ 94.1 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪੰਜਾਬ ਵਿਚੋਂ ਚੌਥੇ ਸਥਾਨ 'ਤੇ ਰਿਹਾ । ਜ਼ਿਲ੍ਹੇ ਦੇ 8 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸਨ ਕਰਦਿਆਂ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ 6808 ਵਿਦਿਆਰਥੀਆਂ ਬੋਰਡ ਦੀ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿਚੋਂ 6400 ਵਿਦਿਆਰਥੀ ਪਾਸ ਹੋਏ ਤੇ ਕੁੱਲ ਮਿਲਾ ਕੇ ਜ਼ਿਲ੍ਹੇ ਦਾ ਨਤੀਜਾ 94.01 ਪ੍ਰਤੀਸ਼ਤ ਰਿਹਾ । ਜਿਹੜੇ ਵਿਦਿਆਰਥੀਆਂ ਨੇ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ, ਉਨ੍ਹਾਂ ਵਿਚ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਦੇ ਵਿਦਿਆਰਥੀ ਮਨਕਰਨ ਸਿੰਘ ਪੁਤਰ ਜਰਨੈਲ ਸਿੰਘ ਨੇ 97.80 ਪ੍ਰਤੀਸ਼ਤ ਅੰਕ ਲੈ ਕੇ ਮੈਰਿਟ ਸੂਚੀ ਵਿਚ 123ਵਾਂ, ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਫਗਵਾੜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁਤਰੀ ਇੰਦਰਜੀਤ ਸਿੰਘ ਨੇ 97.60 ਪ੍ਰਤੀਸ਼ਤ ਅੰਕ ਲੈ ਕੇ ਵਿਚ 146ਵਾਂ ਸਥਾਨ, ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦੀ ਵਿਦਿਆਰਥਣ ਹਿਮਾਂਸ਼ੀ ਗੁਪਤਾ ਪੁਤਰੀ ਅਜੇ ਗੁਪਤਾ ਨੇ 97.60 ਪ੍ਰਤੀਸ਼ਤ ਅੰਕ ਲੈ ਕੇ 158ਵਾਂ ਸਥਾਨ, ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਦੇ ਵਿਦਿਆਰਥੀ ਨਮਨ ਕ੍ਰਿਸ਼ਨ ਗੁਪਤਾ ਨੇ 97.40 ਪ੍ਰਤੀਸ਼ਤ ਅੰਕ ਹਾਸਿਲ ਕਰਕੇ 217ਵਾਂ ਸਥਾਨ, ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਫਗਵਾੜਾ ਦੇ ਮਨਕੀਰਤ ਸਿੰਘ ਪੁਤਰ ਇਕਬਾਲ ਸਿੰਘ ਨੇ 97.40 ਪ੍ਰਤੀਸ਼ਤ ਅੰਕ ਹਾਸਿਲ ਕਰਕੇ 220ਵਾਂ ਸਥਾਨ, ਗਦਰੀ ਬਾਬਾ ਹਰਨਾਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਦੀ ਵਿਦਿਆਰਥਣ ਅੰਕਿਤਾ ਸ਼ਰਮਾ ਪੁਤਰੀ ਸੰਜੀਵ ਕੁਮਾਰ ਨੇ 97.20 ਪ੍ਰਤੀਸ਼ਤ ਅੰਕ ਲੈ ਕੇ 261ਵਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਰਵਨੀਤ ਕੌਰ ਪੁਤਰੀ ਲਖਬੀਰ ਸਿੰਘ ਨੇ 97.20 ਪ੍ਰਤੀਸ਼ਤ ਅੰਕ ਲੈ ਕੇ 271ਵਾਂ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਤਾਨੀਆ ਸਿੰਘ ਪੁਤਰੀ ਜਤਿੰਦਰ ਸਿੰਘ ਨੇ ਵੀ 97.20 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਬੋਰਡ ਦੀ ਸੂਚੀ 290ਵਾਂ ਸਥਾਨ ਪ੍ਰਾਪਤ ਕੀਤਾ । 12ਵੀਂ ਜਮਾਤ ਦੀ ਪ੍ਰੀਖਿਆ ਦੇ ਸ਼ਾਨਦਾਰ ਨਤੀਜੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਤੇ ਸਕੂਲ ਮੁਖੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ।