ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਲਕੇ ਐਲਾਨਿਆ ਜਾਵੇਗਾ 10ਵੀਂ ਸ਼੍ਰੇਣੀ ਦਾ ਨਤੀਜਾ

ਐਸ. ਏ. ਐਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਮਾਰਚ 2025 ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ ਯਾਨੀ 16 ਮਈ ਨੂੰ ਬਾਅਦ ਦੁਪਹਿਰ 2.30 ਵਜੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨਿਆ ਜਾਵੇਗਾ।