ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਹੈਰੋਇਨ, ਪਿਸਟਲ ਤੇ ਜ਼ਿੰਦਾ ਰੌਂਦ ਸਮੇਤ ਇਕ ਕਾਬੂ

ਚੋਗਾਵਾਂ/ਅੰਮ੍ਰਿਤਸਰ,15 ਮਈ (ਗੁਰਵਿੰਦਰ ਸਿੰਘ ਕਲਸੀ)-ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਕਿੱਲੋ 7 ਗ੍ਰਾਮ ਹੈਰੋਇਨ, 1 ਪਿਸਟਲ 32 ਬੋਰ, 7 ਜ਼ਿੰਦਾ ਰੌਂਦ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ ਉਤੇ ਏ.ਐਸ.ਆਈ. ਹਰਜਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਕਥਿਤ ਦੋਸ਼ੀ ਵਿਜੇਪਾਲ ਉਰਫ ਵਿਜੇ ਬਾਬਾ ਵਾਸੀ ਸਰਾਏ ਅਮਾਨਤ ਖਾਂ ਨੂੰ ਹੈਰੋਇਨ, ਪਿਸਟਲ ਤੇ ਜ਼ਿੰਦਾ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।