ਮਿਸ਼ਨ ਸੰਧੂਰ ਨੂੰ ਲੈ ਕੇ ਜਲੰਧਰ 'ਚ ਤਿਰੰਗਾ ਯਾਤਰਾ ਕੱਢੀ

ਜਲੰਧਰ, 15 ਮਈ-ਮਿਸ਼ਨ ਸੰਧੂਰ ਨੂੰ ਲੈ ਕੇ ਪੰਜਾਬ ਦੇ ਜਲੰਧਰ 'ਚ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਪੰਜਾਬ ਦੇ ਕਈ ਭਾਜਪਾ ਆਗੂਆਂ ਨੇ ਯਾਤਰਾ ਵਿਚ ਹਿੱਸਾ ਲਿਆ। ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਹੈ। ਹੁਣ ਪਾਕਿਸਤਾਨ ਅਜਿਹਾ ਕਰਨ ਤੋਂ ਪਹਿਲਾਂ 100 ਵਾਰ ਸੋਚੇਗਾ। ਇਸ ਯਾਤਰਾ ਵਿਚ ਮਹਿਲਾ ਭਾਜਪਾ ਮੋਰਚਾ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ। ਮੱਧ ਪ੍ਰਦੇਸ਼ ਦੇ ਮੰਤਰੀ ਵਲੋਂ ਕਰਨਲ ਸੋਫੀਆ ਵਿਰੁੱਧ ਕੀਤੀ ਗਈ ਟਿੱਪਣੀ ਬਾਰੇ ਭਾਜਪਾ ਨੇਤਾ ਨੇ ਕਿਹਾ ਕਿ ਅਦਾਲਤ ਦਾ ਫੈਸਲਾ ਮਾਣਯੋਗ ਹੈ, ਜਦੋਂਕਿ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਰਿਆਂ ਨੇ ਉਨ੍ਹਾਂ ਦੇ ਬਿਆਨ ਦੀ ਨਿੰਦਾ ਕੀਤੀ।