ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ

ਮੋਹਾਲੀ, 16 ਮਈ- ਬੀਤੀ ਰਾਤ ਸੰਗੀਤ ਨਿਰਮਾਤਾ ਕੰਪਨੀ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਉਸ ਦੀ ਸੈਕਟਰ 71 ਸਥਿਤ ਕੋਠੀ ਦੇ ਬਾਹਰ ਵਾਪਰੀ ਹੈ, ਜਿਸ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ 7 ਤੋਂ 8 ਰਾਊਂਡ ਫਾਇਰ ਕੀਤੀ ਹਨ। ਇਸ ਸੰਬੰਧੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।