ਚੀਨ ’ਚ ਲੱਗੇ ਭੂਚਾਲ ਦੇ ਝਟਕੇ

ਬੀਜਿੰਗ, 16 ਮਈ- ਭਾਰਤ ਦੇ ਗੁਆਂਢੀ ਦੇਸ਼ ਚੀਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਐਸਸੀ) ਨੇ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.5 ਮਾਪੀ ਗਈ। ਇਸ ਵੇਲੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਭੂਚਾਲ ਦੇ ਝਟਕੇ ਅੱਜ ਸਵੇਰੇ 5.30 ਵਜੇ ਦੇ ਕਰੀਬ ਆਏ। ਭੂਚਾਲ ਦਾ ਕੇਂਦਰ ਧਰਤੀ ਵਿਚ 10 ਕਿਲੋਮੀਟਰ ਡੂੰਘਾਈ ਵਿਚ ਸੀ।