JALANDHAR WEATHER

ਸਰਕਾਰੀ ਹਾਈ ਸਕੂਲ ਸ਼ਹੂਰਾ ਦੀ ਵਿਦਿਆਰਥਣ ਮੈਰਿਟ ਲਿਸਟ 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 16 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਹੱਦੀ ਪਿੰਡ ਸ਼ਹੂਰਾ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ 650 ਵਿਚੋਂ 632 ਅੰਕ ਲੈ ਕੇ ਮੈਰਿਟ ਵਿਚ ਸਥਾਨ ਹਾਸਿਲ ਕਰਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕ ਸਮਿਤਾ ਸ਼ਰਮਾ ਵਲੋਂ ਹੋਣਹਾਰ ਵਿਦਿਆਰਥਣ ਮਹਿਕਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸਕੂਲ ਸਟਾਫ ਦੀ ਮਿਹਨਤ ਸਦਕਾ ਹਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ