ਨਸ਼ਾ-ਮੁਕਤੀ ਯਾਤਰਾ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ

ਦਿੜ੍ਹਬਾ ਮੰਡੀ, 16 ਮਈ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਆਰੰਭੀ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵਲੋਂ ਨਸ਼ਾ-ਮੁਕਤੀ ਯਾਤਰਾ ਤਹਿਤ ਪਿੰਡ ਪੱਧਰ ਅਤੇ ਵਾਰਡ ਪੱਧਰ 'ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਤਹਿਤ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮਹਿਲਾਂ, ਮੌੜਾਂ ਅਤੇ ਗੁਜਰਾਂ ਵਿਖੇ ਅਤੇ ਸੰਗਰੂਰ ਹਲਕੇ ਵਿਚ ਪਿੰਡ ਭਿੰਡਰਾਂ, ਘਾਬਦਾਂ ਅਤੇ ਸੰਗਰੂਰ ਵਾਰਡ ਨੰਬਰ 1 ਵਿਖੇ ਇਸ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਗਈਆਂ।