ਜਗਜੀਤ ਸਿੰਘ ਡੱਲੇਵਾਲ ਨੂੰ ਕੀਤਾ ਗਿਆ ਨਜ਼ਰਬੰਦ

ਚੰਡੀਗੜ੍ਹ, 17 ਮਈ- ਜਗਜੀਤ ਸਿੰਘ ਡੱਲੇਵਾਲ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਅੱਜ ਡਾਕਟਰੀ ਚੈਕਅਪ ਅਤੇ ਯੂ. ਪੀ. ਜਾਣ ਲਈ ਤਿਆਰ ਹੋ ਰਿਹਾ ਸੀ ਪਰ ਪੁਲਿਸ ਪ੍ਰਸ਼ਾਸਨ ਵਲੋਂ ਸਵੇਰੇ ਹੀ ਨਜ਼ਰਬੰਦ ਕਰ ਲਿਆ ਗਿਆ ਕਿਉਂਕਿ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਫਰੀਦਕੋਟ ਆ ਰਹੇ ਹਨ। ਉਨ੍ਹਾਂ ਵਲੋਂ ਕੁਝ ਪੁਲਿਸ ਅਫਸਰਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ, ਜਿਨ੍ਹਾਂ ਨੇ ਉਨ੍ਹਾਂ ਅਨੁਸਾਰ ਬਹੁਤ ਚੰਗਾ ਕੰਮ ਕੀਤਾ ਹੈ ਪਰ ਉਨ੍ਹਾਂ ਨੂੰ ਚਹਿਲ ਪਿੰਡ ਵਿਚ ਸ਼ਹੀਦ ਹੋਏ ਅਗਨੀ ਵੀਰ ਨੌਜਵਾਨ ਦੇ ਸਸਕਾਰ ’ਤੇ ਆਉਣਾ ਜ਼ਰੂਰੀ ਨਹੀਂ ਲੱਗਾ।