JALANDHAR WEATHER

ਆਪ੍ਰੇਸ਼ਨ ਸੰਧੂਰ 'ਤੇ ਬੋਲੇ ਅਮਿਤ ਸ਼ਾਹ, ਅੱਤਵਾਦੀ ਟਿਕਾਣੇ ਕੀਤੇ ਤਬਾਹ

ਗਾਂਧੀਨਗਰ (ਗੁਜਰਾਤ), 17 ਮਈ-ਆਪ੍ਰੇਸ਼ਨ ਸੰਧੂਰ 'ਤੇ ਅਮਿਤ ਸ਼ਾਹ ਨੇ ਸੰਬੋਧਨ ਦੌਰਾਨ ਕਿਹਾ ਕਿ ਸਾਡੀ ਫੌਜ ਨੇ ਅੱਤਵਾਦੀ ਟਿਕਾਣੇ ਤਹਿਸ-ਤਹਿਸ ਕੀਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੀ ਫੌਜ ਨੇ ਪਾਕਿਸਤਾਨ ਦੇ 100 ਕਿਲੋਮੀਟਰ ਅੰਦਰ ਹਮਲਾ ਕੀਤਾ ਅਤੇ ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਜਿਹੜੇ ਲੋਕ ਸਾਨੂੰ ਧਮਕੀ ਦਿੰਦੇ ਸਨ ਕਿ ਉਨ੍ਹਾਂ ਕੋਲ ਐਟਮ ਬੰਬ ਹਨ, ਉਹ ਸੋਚਦੇ ਸਨ ਕਿ ਅਸੀਂ ਡਰ ਜਾਵਾਂਗੇ ਪਰ ਸਾਡੀ ਫੌਜ ਜਲ ਸੈਨਾ ਅਤੇ ਹਵਾਈ ਸੈਨਾ ਨੇ ਉਨ੍ਹਾਂ ਨੂੰ ਅਜਿਹਾ ਢੁਕਵਾਂ ਜਵਾਬ ਦਿੱਤਾ ਹੈ ਕਿ ਪੂਰੀ ਦੁਨੀਆ ਸਾਡੀ ਫੌਜ ਦੇ ਸਬਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦ੍ਰਿੜ੍ਹ ਅਗਵਾਈ ਦੀ ਪ੍ਰਸ਼ੰਸਾ ਕਰ ਰਹੀ ਹੈ। ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ